Home / ਤਾਜਾ ਖਬਰਾ / ਸੁਖਬੀਰ ਬਾਦਲ ਲਈ ਆਈ ਇਹ ਮਾੜੀ ਖਬਰ

ਸੁਖਬੀਰ ਬਾਦਲ ਲਈ ਆਈ ਇਹ ਮਾੜੀ ਖਬਰ

ਪੰਜਾਬ ਦੇ ਵਿੱਚ ਲਗਾਤਾਰ ਕੋਰੋਨਾ ਵਾਇਰਸ ਦਾ ਵਾਧਾ ਹੋ ਰਿਹਾ ਹੈ, ਜਿਸਦੇ ਕਰਕੇ ਪੰਜਾਬ ਸਰਕਾਰ ਦੇ ਵੱਲੋਂ ਸਖ਼ਤੀ ਵਰਤੀ ਜਾ ਰਹੀ ਹੈ। ਜਿਸ ਦੇ ਚਲਦਿਆਂ ਹੁਣ ਸਰਕਾਰ ਤੇ ਪ੍ਰਸ਼ਾਸਨ ਦੇ ਵੱਲੋਂ ਸਖਤ ਰੂਪ ਦੇ ਵਿਚ ਕੁਝ ਨਵੇਂ ਨਿਯਮ ਬਣਾਏ ਗਏ ਹਨ ਤਾਂ ਕਿ ਕੋਰੋਨਾ ਨੂੰ ਰੋਕਿਆ ਜਾ ਸਕੇ। ਪਰ ਸਖ਼ਤੀਆਂ ਦੇ ਬਾਦ ਵੀ ਕੋਰੋਨਾ ਵਾਇਰਸ ਦੇ ਨਵੇਂ ਆ ਰਹੇ ਹਨ। ਇਸ ਤੋਂ ਇਲਾਵਾ ਬਹੁਤ ਸਾਰੀਆਂ ਕੀਮਤੀ ਜਾਨਾਂ ਵੀ ਇਸ ਵਾਇਰਸ ਦੇ ਕਰਕੇ ਜਾ ਰਹੀਆਂ ਹਨ।

ਇਸੇ ਦੇ ਚਲਦੇ ਹੁਣ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੰਬੰਧੀ ਬਹੁਤ ਹੀ ਮੰਦ-ਭਾਗੀ ਖ਼ਬਰ ਸਾਹਮਣੇ ਆ ਰਹੀ ਹੈ ਜਿਸ ਤੋਂ ਬਾਅਦ ਹਰ ਪਾਸੇ ਚਰਚਾ ਹੋ ਰਹੀ ਹੈ। ਦਰਅਸਲ ਇਹ ਖਬਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਾਲ ਸਬੰਧਿਤ ਹੈ। ਮਿਲੀ ਹੋਈ ਜਾਣਕਾਰੀ ਦੇ ਅਨੁਸਾਰ ਸ਼੍ਰੋਮਣੀ ਕਮੇਟੀ ਦੇ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਮੌਕੇ ਸਮਾਗਮ ਕਰਵਾਏ ਸੀ। ਪ੍ਰੰਤੂ ਪ੍ਰਸ਼ਾਸਨ ਦੇ ਵੱਲੋਂ ਇਨ੍ਹਾਂ ਸਮਾਗਮਾਂ ਦੇ ਵਿੱਚ ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸ਼ਾਮਲ ਹੋਣ ਦੀ ਪ੍ਰਵਾਨਗੀ ਨਹੀਂ ਦਿੱਤੀ ਗਈ।

ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ, ਕਿ ਸਥਾਨਕ ਪ੍ਰਸ਼ਾਸਨ ਨੇ ਗੁਰਦੁਆਰਾ ਗੁਰੂ ਕੇ ਮਹਿਲ ਦੇ ਵਿੱਚ ਕਰਵਾਏ ਜਾ ਰਹੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਮਾਗਮਾਂ ਦੇ ਵਿਚ ਸੁਖਬੀਰ ਬਾਦਲ ਨੂੰ ਸ਼ਾਮਲ ਹੋਣ ਦੀ ਪ੍ਰਵਾਨਗੀ ਨਹੀਂ ਦਿੱਤੀ ਜੋ ਕਿ ਬਹੁਤ ਹੀ ਮੰਦ-ਭਾਗਾ ਹੈ। ਦੱਸ ਦਈਏ ਕਿ ਇਹ ਪ੍ਰਵਾਨਗੀ ਕੋਰੋਨਾ ਨਿਯਮਾਂ ਦੇ ਮੁਤਾਬਿਕ ਨਹੀਂ ਦਿੱਤੀ ਗਈ, ਕਿਉਂਕਿ ਇਨ੍ਹਾਂ ਸਮਾਗਮਾਂ ਦੇ ਵਿਚ ਕੋਰੋਨਾ ਵਾਇਰਸ ਦੇ ਵਧ ਰਹੇ ਪ੍ਰਭਾਵ ਦੇ ਕਰਕੇ ਪ੍ਰਸ਼ਾਸਨ ਦੇ ਰਾਹੀਂ ਬਣਾਈਆ ਗਾਈਡ ਲਾਈਨਾ ਨੂੰ ਮੰਨਿਆ ਜਾ ਰਿਹਾ ਹੈ ਤੇ ਪ੍ਰੋਗਰਾਮਾਂ ਨੂੰ ਬਿਲਕੁਲ ਸੀਮਤ ਹੀ ਰੱਖਿਆ ਗਿਆ ਹੈ।

ਜਿਸ ਦੇ ਕਰਕੇ ਅਜਿਹਾ ਫ਼ੈਸਲਾ ਲਿਆ ਗਿਆ। ਦੂਜੇ ਪਾਸੇ ਡਾ ਚੀਮਾ ਦਾ ਕਹਿਣਾ ਹੈ, ਕਿ ਪ੍ਰੋਗਰਾਮ ਦੀ ਇਤਿਹਾਸਿਕ ਮਹੱਤਤਾ ਨੂੰ ਦੇਖਦੇ ਹੋਏ, ਪਾਰਟੀ ਦੇ ਪ੍ਰਧਾਨ ਇਸ ਦੇ ਵਿੱਚ ਸ਼ਾਮਲ ਹੋਣਾ ਚਾਹੁੰਦੇ ਸਨ ਤੇ ਉਨ੍ਹਾਂ ਨੂੰ ਪਾਰਟੀ ਪ੍ਰਧਾਨ ਹੋਣ ਦੇ ਕਰਕੇ ਸ਼ਾਮਲ ਹੋਣਾ ਜ਼ਰੂਰੀ ਹੈ। ਜਿਸ ਦੇ ਕਰਕੇ ਅਕਾਲੀ ਦਲ ਦੇ ਵੱਲੋਂ ਪ੍ਰਸ਼ਾਸਨ ਦੇ ਇਸ ਫ਼ੈਸਲੇ ਦੀ ਨਿ-ਖੇ-ਧੀ ਕੀਤੀ ਜਾ ਰਹੀ ਹੈ। ਤੁਸੀਂ ਇਸਦੇ ਬਾਰੇ ਦੇ ਵਿਚ ਕੀ ਸੋਚਦੇ ਹੋ ਸਾਨੂ ਫੇਸਬੁੱਕ ਤੇ ਕੰਮੈਂਟ ਕਰਕੇ ਜਰੂਰ ਦੱਸੋ ਜੀ

About Khabar Daily

Check Also

ਇਹ ਬੀਜਾਂ ਨੂੰ ਖਾਣ ਦੇ ਨਾਲ ਕਦੇ ਕੈਂਸਰ ਨਹੀਂ ਹੋਵੇਗਾ !

ਅੱਜ ਅਸੀਂ ਤੁਹਾਨੂੰ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਵੀਡੀਓ ਬਾਰੇ ਜਾਣਕਾਰੀ ਦੇਣ ਜਾ ਰਹੇ …

Leave a Reply

Your email address will not be published. Required fields are marked *