Home / ਤਾਜਾ ਖਬਰਾ / ਕੈਪਟਨ ਅਮਰਿੰਦਰ ਸਿੰਘ ਨੇ ਕਰਤਾ ਇਹ ਵੱਡਾ ਐਲਾਨ

ਕੈਪਟਨ ਅਮਰਿੰਦਰ ਸਿੰਘ ਨੇ ਕਰਤਾ ਇਹ ਵੱਡਾ ਐਲਾਨ

ਪੰਜਾਬ ਦੀ ਸਰਕਾਰ ਵੱਲੋਂ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਐਲਾਨ ਕੀਤੇ ਜਾ ਰਹੇ ਹਨ,ਉਥੇ ਹੀ ਕਰੋਨਾ ਕੇਸਾਂ ਦੇ ਵਾਧੇ ਨੂੰ ਦੇਖਦੇ ਹੋਏ ਲੋਕਾਂ ਦੀ ਸੁਰੱਖਿਆ ਦੇ ਲਈ ਇਹਤਿਆਤ ਵਰਤਣ ਦੇ ਆਦੇਸ਼ ਵੀ ਦਿੱਤੇ ਜਾ ਰਹੇ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵੱਲੋਂ ਜਿਥੇ ਕਰੋਨਾ ਦੇ ਕਰਕੇ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰ ਰਹੇ ਬੇ-ਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦੇ ਲਈ ਰੋਜ਼ਗਾਰ ਮੇਲੇ ਲਗਵਾਏ ਗਏ ਹਨ । ਉਥੇ ਹੀ ਇਕ ਨੌਜਵਾਨ ਨੂੰ 1 ਲੱਖ ਨੌਕਰੀਆਂ ਦੇਣ ਦਾ ਵਾਅਦਾ ਵੀ ਕੀਤਾ ਹੈ, ਜਿਸ ਨੂੰ ਪੂਰਾ ਕਰ ਰਹੇ ਹਨ। ਪੰਜਾਬ ਦੇ ਵਿੱਚ ਬੇਰੁਜ਼ਗਾਰ ਨੌਜਵਾਨਾਂ ਨੂੰ ਉਨ੍ਹਾਂ ਦੀ ਯੋਗਤਾ ਦੇ ਅਨੁਸਾਰ ਤੇ ਨੌਕਰੀਆ ਦਿਤੀਆਂ ਜਾ ਰਹੀਆਂ ਹਨ ਜਿਸ ਦੇ ਨਾਲ ਸੂਬੇ ਦੇ ਆਰਥਿਕ ਵਿਕਾਸ ਦੇ ਵਿਚ ਵਾਧਾ ਹੋ ਸਕੇ।

ਹੁਣ ਪੰਜਾਬ ਦੇ ਕੈਪਟਨ ਅਮਰਿੰਦਰ ਸਿੰਘ ਦੇ ਵੱਲੋਂ ਇਕ ਵੱਡਾ ਐਲਾਨ ਕੀਤਾ ਗਿਆ ਹੈ ਜਿਸ ਦੇ ਨਾਲ ਲੋਕਾਂ ਦੇ ਵਿਚ ਖੁਸ਼ੀ ਦੀ ਲਹਿਰ ਦੇਖਣ ਨੂੰ ਮਿਲੀ ਹੈ। ਪ੍ਰਾਪਤ ਹੋਈ ਜਾਣਕਾਰੀ ਦੇ ਅਨੁਸਾਰ ਜਿੱਥੇ ਕੈਪਟਨ ਅਮਰਿੰਦਰ ਸਿੰਘ ਦੇ ਵੱਲੋਂ ਲੋਕਾਂ ਨੂੰ ਬਹੁਤ ਸਾਰੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ ਉਥੇ ਹੀ ਗ਼ਰੀਬ ਲੜਕੀਆਂ ਦੇ ਵਿਆਹ ਸਮੇਂ ਸ਼ਗਨ ਸਕੀਮ ਦਾ ਅ ਰੰ ਭ ਵੀ ਕੀਤਾ ਗਿਆ ਸੀ। ਸਰਕਾਰ ਦੇ ਵੱਲੋਂ ਜਾਰੀ ਕੀਤੀ ਗਈ ਸ਼ਗਨ ਸਕੀਮ ‘ਚ ਜਿਥੇ ਗਰੀਬ ਵਰਗ ਦੀਆਂ ਕੁੜੀਆਂ ਨੂੰ ਵਿਆਹ ਦੇ ਮੌਕੇ ਦੇ ਉਤੇ 21 ਹਜ਼ਾਰ ਰੁਪਏ ਸ਼ਗਨ ਸਕੀਮ ਦੇ ਤਹਿਤ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ।

ਉਸ ਦੇ ਵਿਚ ਹੁਣ ਸੂਬਾ ਸਰਕਾਰ ਦੇ ਵੱਲੋ ਵਧਾ ਕੇ 51 ਹਜ਼ਾਰ ਰੁਪਏ ਕਰ ਦਿੱਤੇ ਜਾਣ ਨੂੰ ਮਨਜ਼ੂਰੀ ਦਿੱਤੀ ਗਈ ਹੈ। ਸਰਕਾਰ ਦੇ ਵੱਲੋਂ ਲਾਗੂ ਕੀਤੀ ਗਈ ਇਸ ਨਵੀਂ ਯੋਜਨਾ ਦੇ ਅਧਾਰ ਇਸ ਦੀ ਸ਼ੁਰੂਆਤ ਸੂਬਾ ਸਰਕਾਰ ਦੇ ਵੱਲੋਂ 2020 ਵਿੱਚ ਕੀਤੀ ਗਈ। ਇਸ ਯੋਜਨਾ ਦਾ ਫਾਇਦਾ ਹਰ ਵਰਗ ਦੇ ਅਨੁਸੂਚਿਤ ਜਾਤੀ ਤੇ ਪੱਛੜੀਆਂ ਜਾਤੀਆਂ ਦੇ ਲੋਕਾਂ ਨੂੰ ਦਿੱਤਾ ਜਾ ਰਿਹਾ ਹੈ।

ਜਿਸ ਦੇ ਵਿੱਚ ਕਮਜ਼ੋਰ ਵਰਗ ਦੇ ਪਰਿਵਾਰਾਂ ਦੇ ਵਿੱਚ ਵਿਧਵਾਵਾਂ, ਉਨ੍ਹਾਂ ਦੀਆਂ ਧੀਆਂ , 18 ਸਾਲ ਦੀ ਉਮਰ ਤੋਂ ਵੱਧ ਹੋਣ, ਤਲਾਕਸ਼ੁਦਾ ਔਰਤਾਂ ਦੀ ਸਹਾਇਤਾ ਦੇ ਲਈ ਵੀ ਯੋਜਨਾਵਾਂ ਲਾਗੂ ਕੀਤੀਆਂ ਗਈਆਂ ਹਨ। ਸਮਾਜਿਕ ਭਲਾਈ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਵੱਲੋਂ ਮੁੱਖ ਮੰਤਰੀ ਦੇ ਵੱਲੋਂ ਆਰੰਭ ਕੀਤੇ ਗਏ ਇਨ੍ਹਾਂ ਕਾਰਜਾਂ ਦੀ ਸ਼ਲਾਘਾ ਕੀਤੀ ਗਈ ਹੈ। ਸਰਕਾਰ ਦੇ ਵੱਲੋਂ ਲਾਗੂ ਕੀਤੀ ਗਈ ਇਸ ਸਕੀਮ ਦੇ ਤਹਿਤ 60 ਹਜ਼ਾਰ ਲਾਭਪਾਤਰੀਆਂ ਨੂੰ ਇਸ ਦਾ ਫਾਇਦਾ ਪਹੁੰਚੇਗਾ। ਹੋਰ ਪੰਜਾਬ ਦੀਆ ਖ਼ਬਰਾਂ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜਰੂਰ ਲਾਇਕ ਕਰੋ ਜੀ

About Khabar Daily

Check Also

ਇਹ ਬੀਜਾਂ ਨੂੰ ਖਾਣ ਦੇ ਨਾਲ ਕਦੇ ਕੈਂਸਰ ਨਹੀਂ ਹੋਵੇਗਾ !

ਅੱਜ ਅਸੀਂ ਤੁਹਾਨੂੰ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਵੀਡੀਓ ਬਾਰੇ ਜਾਣਕਾਰੀ ਦੇਣ ਜਾ ਰਹੇ …

Leave a Reply

Your email address will not be published. Required fields are marked *